ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਕਈ- ਕਈ ਸਾਲਾਂ ਤੋਂ ਸੜਕਾਂ ‘ਤੇ ਰੁਲ਼ ਰਹੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਮਸਲੇ ਉਠਾਏ ਹਨ ਅਤੇ ਮੰਗ ਕੀਤੀ ਹੈ ਕਿ ਸੂਬੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ, ਕਿਉਂਕਿ ਕਾਂਗਰਸ ‘ਘਰ- ਘਰ ਨੌਕਰੀ’ ਦੇ ਵਾਅਦੇ ਨਾਲ ਸੱਤਾ ‘ਚ ਆਈ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਚੰਨੀ ਸਰਕਾਰ ਨੂੰ ਕਾਂਗਰਸ ਦਾ ਚੋਣ ਮੈਨੀਫ਼ੈਸਟੋ ਯਾਦ ਕਰਾਉਂਦੇ ਹੋਏ ਬੇਰੁਜ਼ਗਾਰਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਭੱਤਾ ਹੁਣ ਤੱਕ ਦੇ ਬਕਾਏ ਸਮੇਤ ਦਿੱਤਾ ਜਾਵੇ।
