ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਤਸਵੀਰਾਂ ਖਿੱਚਵਾਉਣੀਆਂ ਬੰਦ ਕਰਨ ਅਤੇ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਨਾ ਸ਼ੁਰੂ ਕਰਨ। ਉਹਨਾਂ ਕਿਹਾ ਕਿ ਤੁਹਾਡੇ ਕੋਲ ਸਿਰਫ ਦੋ ਮਹੀਨੇ ਦਾ ਸਮਾਂ ਬਾਕੀ ਹੈ। ਉਹਨਾਂ ਕਿਹਾ ਕਿ ਤੁਹਾਨੁੰ ਇਸ ਸਮੇਂ ਦੀ ਵਰਤੋਂ ਲੋਕਾਂ ਦੇ ਦੁੱਖ ਤਕਲੀਫਾਂ ਦੂਰ ਕਰਨ ਅਤੇ ਲੋਕਾਂ ਨਾਲ ਤੁਹਾਡੀ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਲਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਤੁਸੀਂ ਸਸਤੀ ਸ਼ੌਹਰਤ ਹਾਸਲ ਕਰਨ ’ਤੇ ਡਟੇ ਹੋ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਹਿਲਾਂ ਕਿਸਾਨਾਂ ਨੁੰ ਉਹਨਾਂ ਦੀ ਨਰਮੇ ਦੀ ਤਬਾਹ ਹੋਈ ਫਸਲ ਦਾ ਮੁਆਵਜ਼ਾ ਦੇ ਕੇ ਉਹਨਾਂ ਦੀਆਂ ਮੁਸ਼ਕਿਲਾਂ ਘਟਾਉਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਚੰਨੀ ਨੂੰ ਡੀਜ਼ਲ ’ਤੇ ਸੂਬੇ ਦੇ ਵੈਟ ਵਿਚ ਕਟੌਤੀ ਕਰਨੀ ਚਾਹੀਦੀ ਹੈ, ਡੀ ਏ ਪੀ ਖਾਦ ਦੀ ਉਪਲਬਧਤਾ ਯਕੀਨੀ ਬਣਾਉਣਾ ਚਾਹੀਦੀ ਹੈ ਤੇ ਇਸਦੀ ਕਾਲਾ ਬਜ਼ਾਰੀ ਬੰਦ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਨਵੇਂ ਮੁੱਖ ਮੰਤਰੀ ਨੇ ਆਪਣਾ ਸਾਰਾ ਸਮਾਂ ਬਹਾਨੇ ਘੜਨ ਅਤੇ ਮੰਤਰਾਲੇ ਵੰਡਣ ਤੇ ਸ਼ਰਾਬ ਤੇ ਮਾਇਨਿੰਗ ਮਾਫੀਆ ਦੇ ਮੁਤਾਬਕ ਚੱਲਣ ਵਿਚ ਗੁਜ਼ਾਰਿਆ ਹੈ।
