ਅਰਵਿੰਦ ਕੇਜਰੀਵਾਲ ਖ਼ਿਲਾਫ ਬਠਿੰਡਾ ‘ਚ ਮਾਣਹਾਨੀ ਦਾ ਕੇਸ ਦਰਜ

arvind/nawanpuanjab.com

ਬਠਿੰਡਾ, 1 ਨਵੰਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।ਉਨ੍ਹਾਂ ਦੀ ਪੰਜਾਬ ਫੇਰੀ ਮਗਰੋਂ ਉਨ੍ਹਾਂ ‘ਤੇ ਅਪਰਾਧਿਕ ਮਾਮਲਾ ਦਰਜ ਹੋ ਗਿਆ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕ੍ਰਿਮੀਨਲ ਕੇਸ ਦਾਇਰ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਸੋਮਵਾਰ ਨੂੰ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

‘ਜੋਜੋ’ ਦੇ ਨਾਂ ਨਾਲ ਮਸ਼ਹੂਰ ਜੈਜੀਤ ਸਿੰਘ ਜੌਹਲ ਨੇ ਇਹ ਕੇਸ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਆਪਣੇ ਵਕੀਲ ਰਾਹੀਂ ਦਾਇਰ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ ਨੂੰ ਬਠਿੰਡਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਜੈਜੀਤ ਜੌਹਲ ਬਾਰੇ ਕੁਝ ਟਿੱਪਣੀਆਂ ਕੀਤੀਆਂ ਸੀ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ‘ਜੋਜੋ ਟੈਕਸ’ ਖਤਮ ਕਰ ਦੇਣਗੇ। ਜੈਜੀਤ ਸਿੰਘ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ।

Leave a Reply

Your email address will not be published. Required fields are marked *