ਸ.ਨਾਗਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜੀ ਟੀ ਰੋਡ ਬੱਸ ਸਟੈਂਡ ਤੋ ਫਲਾਈਓਵਰ ਤੱਕ ਜਾਂਦੀ ਸੜਕ ਦੀ ਕਰੀਬ 76 ਲੱਖ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਵੀ ਕਰਵਾਈ ਗਈ ਹੈ।
ਸ.ਨਾਗਰਾ ਨੇ ਦੱਸਿਆ ਕਿ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਆਵਾਜਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਮੱਦੇਨਜ਼ਰ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ।
ਇਸ ਮੌਕੇ ਵਿਧਾਇਕ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।
