ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸੇ ਤਰੀਕੇ ਪੰਜਾਬੀਆਂ ਨੁੰ ਮੁਰਖ ਬਣਾਉਣ ਦਾ ਯਤਨ ਕਰ ਰਹੇ ਹਨ ਜਿਵੇਂ ਉਹਨਾਂ ਤੋਂ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਦੇ ਸਨ ਤੇ ਉਹਨਾਂ ਦਾ ਘਰੇਲੂ ਖਪਤਕਾਰਾਂ ਨੁੰ 3 ਰੁਪਏ ਦੀ ਰਿ ’ਤੇ ਬਿਜਲੀ ਪ੍ਰਦਾਨ ਕਰਨ ਸਮੇਤ ਕੀਤੇ ਹੋਰ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ ਹੈ।
