ਪੰਜਾਬ ਸਰਕਾਰ ਵੱਲੋਂ ਚੋਣਾ ਤੋਂ ਕੁੱਝ ਸਮਾਂ ਪਹਿਲਾਂ ਸੂਬਾ ਵਾਸੀਆਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਦੇਣ ਦੇ ਕੀਤੇ ਐਲਾਨ ਨੂੰ ਧੋਖ਼ਾ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ, ‘‘ਚੰਨੀ ਸਰਕਾਰ ਨੇ ਦਿਵਾਲੀ ਦੇ ਤੋਹਫ਼ੇ ਦੇ ਨਾਂ ’ਤੇ ਪੰਜਾਬ ਵਾਸੀਆਂ ਨੂੰ ਚਾਸ਼ਣੀ ’ਚ ਘੋਲ ਕੇ ਸਲਫ਼ਾਸ ਦੀ ਗੋਲੀ ਦਿੱਤੀ ਹੈ, ਕਿਉਂਕਿ ਸਰਕਾਰ ਨੇ ਨਾ ਤਾਂ ਫਿਕਸ ਚਾਰਜ ਘਟਾਏ ਹਨ ਅਤੇ ਨਾ ਹੀ ਬਿਜਲੀ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਕੀਤੀ ਹੈ। ਸਗੋਂ ਘਟਾਏ ਬਿਜਲੀ ਦੇ ਆਮ ਮੁੱਲ ਵਿੱਚ ਵੀ ਘਾਲਾਮਾਲ਼ਾ ਕੀਤਾ ਹੈ।’’
