ਚੰਡੀਗੜ੍ਹ, 3 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਸ ਵਿਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਸ ਵਿਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਅੱਜ ਇਥੇ ਪ੍ਰੈਸ ਬਿਆਨ ਵਿਚ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਿਰਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ।
ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ-ਅੰਦਰ ਸੌਂਪਣ ਲਈ ਆਖਿਆ ਹੈ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਿਰਆ ਵਿਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।