ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ

mishra/nawanpunjab.com

ਲਖੀਮਪੁਰ ਖੀਰੀ, 3 ਨਵੰਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਜ਼ਿਲ੍ਹੇ ’ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਮਾਮਲੇ ’ਚ ਕਤਲ ਦੇ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 15 ਨਵੰਬਰ ਤੱਕ ਲਈ ਟਾਲ ਦਿੱਤੀ ਗਈ ਹੈ। ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਬੁੱਧਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਕੇਸ਼ ਮਿਸ਼ਰਾ ਦੀ ਅਦਾਲਤ ਨੇ ਆਸ਼ੀਸ਼ ਅਤੇ ਅਤੇ ਦੋ ਹੋਰ ਦੋਸ਼ੀਆਂ ਲਵਕੁਸ਼ ਅਤੇ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ 15 ਨਵੰਬਰ ਤੱਕ ਲਈ ਟਾਲ ਦਿੱਤੀ ਗਈ ਹੈ। ਇਹ ਤਿੰਨੋਂ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ਵਿਚ 3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ’ਚ 4 ਕਿਸਾਨਾਂ ਦੀ ਮੌਤ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਓ10 ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਘਟਨਾ ’ਚ 8 ਲੋਕਾਂ ਦੀ ਮੌਤ ਹੋਈ ਸੀ। ਓਧਰ ਵਕੀਲ ਤ੍ਰਿਪਾਠੀ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ, ਲਵਕੁਸ਼ ਰਾਣਾ ਅਤੇ ਆਸ਼ੀਸ਼ ਪਾਂਡੇ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਬੁੱਧਵਾਰ ਨੂੰ ਅਦਾਲਤ ’ਚ ਸੁਣਵਾਈ ਹੋਈ।

ਇਸ ਦੌਰਾਨ ਬਚਾਅ ਪੱਖ ਦੇ ਵਕੀਲਾਂ ਨੇ ਇਸਤਗਾਸਾ ਪੱਖ ਤੋਂ ਇਸ ਮਾਮਲੇ ਵਿਚ ਮਾਰੇ ਗਏ ਸ਼ਿਆਮ ਸੁੰਦਰ ਦੇ ਪੁਲਸ ਹਿਰਾਸਤ ’ਚ ਹੋਣ ਸਬੰਧੀ ਇਕ ਤਸਵੀਰ ’ਤੇ ਸਪੱਸ਼ਟੀਕਰਨ ਮੰਗਣ ਸਬੰਧੀ ਇਕ ਅਰਜ਼ੀ ਦਾਇਰ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਸਤਗਾਸਾ ਪੱਖ ਨੇ ਉਸ ਤਸਵੀਰ ਦੀ ਸੱਚਾਈ ’ਤੇ ਇਤਰਾਜ਼ ਜਤਾਇਆ। ਅਦਾਲਤ ਨੇ ਇਸ ਮਾਮਲੇ ਵਿਚ ਇਸਤਗਾਸਾ ਪੱਖ ਨੂੰ ਸਥਿਤੀ ਰਿਪੋਰਟ ਤਲਬ ਕੀਤੀ। ਇਸਤਗਾਸਾ ਪੱਖ ਨੇ ਅਜੇ ਕੁਝ ਫੋਰੈਂਸਿਕ ਰਿਪੋਰਟ ਪ੍ਰਾਪਤ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ 15 ਦਿਨ ਦਾ ਸਮਾਂ ਮੰਗਿਆ ਸੀ। ਤ੍ਰਿਪਾਠੀ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦਾ ਅਧਿਕਾਰੀਆਂ ਨੇ ਅਦਾਲਤ ਨੂੰ ਆਪਣੇ ਮੈਂਬਰ ਸੁਖਸਾਗਰ ਲਾਲ ਦੇ ਦਿਹਾਂਤ ਦੀ ਵਜ੍ਹਾ ਤੋਂ ਕੰਮ ਤੋਂ ਗੈਰ-ਹਾਜ਼ਰ ਰਹਿਣ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਕੇਸ਼ ਮਿਸ਼ਰਾ ਨੇ ਮਾਮਲੇ ਦੀ ਸੁਣਵਾਈ 15 ਨਵੰਬਰ ਤੱਕ ਲਈ ਟਾਲ ਦਿੱਤੀ।

Leave a Reply

Your email address will not be published. Required fields are marked *