ਨਵੀਂ ਦਿੱਲੀ,17 ਜੂਨ (ਦਲਜੀਤ ਸਿੰਘ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਮਝਣਾ ਚਾਹੀਦਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਵਿਚ ਕੋਈ ਨੁਕਸਾਨ ਨਹੀਂ ਹੈ |ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਜਾਵੇ | ਜੇ ਖੇਤੀ ਕਾਨੂੰਨਾਂ ਨੂੰ ਲਾਭਕਾਰੀ ਨਾ ਪਾਇਆ ਗਿਆ ਤਾਂ ਸਰਕਾਰ ਉਨ੍ਹਾਂ ‘ਤੇ ਕੰਮ ਕਰਨ ਲਈ ਤਿਆਰ ਹੋਵੇਗੀ |
ਤਿੰਨ ਖੇਤੀ ਕਾਨੂੰਨਾਂ ਵਿਚ ਕੋਈ ਨੁਕਸਾਨ ਨਹੀਂ : ਮਨੋਹਰ ਲਾਲ ਖੱਟਰ
