ਚੰਡੀਗੜ੍ਹ, 6 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਨੀਵਾਰ ਨੂੰ ਪੰਜਾਬ ਭਵਨ ਵਿਖੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਆਗੂ ਅਤੇ ਕਾਰਕੁੰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਵੱਧ ਰਹੇ ਹਨ। ਇਸ ਦੌਰਾਨ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਕਾਲੀ ਕਾਰਕੁੰਨਾਂ ਵੱਲੋਂ ਬੈਰੀਕੇਡ ਤੋੜ ਦਿੱਤੇ ਗਏ।
ਚੰਡੀਗੜ੍ਹ ‘ਚ ਅਕਾਲੀ ਦਲ ਦਾ ਜ਼ਬਰਦਸਤ ਪ੍ਰਦਰਸ਼ਨ, ਤੋੜੇ ਗਏ ਬੈਰੀਕੇਡ
