ਬਟਾਲਾ, 9 ਨਵੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਹਨ। ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੁਲ੍ਹਵਾਉਣ ਲਈ ਅਰਦਾਸ ਕਰਨਗੇ। ਜ਼ਿਕਰਯੋਗ ਹੈ ਕਿ ਅੱਜ ਤੜਕੇ ਸ: ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਸੀ ਕਿ ਉਹ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ ਅਤੇ ਤਕਰੀਬਨ 7:30 ਵਜੇ ਲਾਂਘੇ ਵਾਲੀ ਜਗ੍ਹਾ ‘ਤੇ ਪਹੁੰਚ ਗਏ ਪਰ ਧੁੰਦ ਬਹੁਤ ਹੋਣ ਕਾਰਨ ਉਹ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਹੀਂ ਕਰ ਸਕੇ ਅਤੇ ਅਜੇ ਤੱਕ ਉਹ ਡੇਰਾ ਬਾਬਾ ਨਾਨਕ ਹੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਧੁੰਦ ਲੱਥਣ ਤੱਕ ਇੰਤਜ਼ਾਰ ਕਰਨਗੇ ਪਰ ਦਰਸ਼ਨ ਜ਼ਰੂਰ ਕਰਨਗੇ। ਇਹ ਵੀ ਦੱਸ ਦਈ ਏ ਕਿ 9 ਨਵੰਬਰ 2019 ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਗਿਆ ਸੀ ਅਤੇ ਲਾਂਘਾ ਖੁੱਲ੍ਹਣ ਦੇ ਪਹਿਲੇ ਦਿਨ ਸ: ਸਿੱਧੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਗਏ ਸਨ।
ਨਵਜੋਤ ਸਿੰਘ ਸਿੱਧੂ ਪਹੁੰਚੇ ਡੇਰਾ ਬਾਬਾ ਨਾਨਕ, ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੁੱਲ੍ਹਵਾਉਣ ਲਈ ਕਰਨਗੇ ਅਰਦਾਸ
