ਘਾਟੀ ਵਿਚ ਹੋਈਆਂ ਹੱਤਿਆਵਾਂ ਦੇ ਚਲਦੇ ਐਲ.ਜੀ. ਸਿਨਹਾ ਸੁਰੱਖਿਆ ਸਮੀਖਿਆ ਬੈਠਕ ਦੀ ਕਰਨਗੇ ਪ੍ਰਧਾਨਗੀ

sinha/nawanpunjab.com

ਜੰਮੂ, 9 ਨਵੰਬਰ (ਦਲਜੀਤ ਸਿੰਘ)-  ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਕਸ਼ਮੀਰ ਘਾਟੀ ਵਿਚ ਹੋਈਆਂ ਹੱਤਿਆਵਾਂ ਦੇ ਚਲਦੇ ਇੱਥੇ ਸੁਰੱਖਿਆ ਸਮੀਖਿਆ ਬੈਠਕ ਕਰਨਗੇ। ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ, ਫੌਜ, ਨੀਮ ਫੌਜੀ ਬਲਾਂ ਅਤੇ ਖੁਫੀਆ ਏਜੰਸੀਆਂ ਦੇ ਉੱਚ ਅਧਿਕਾਰੀ ਲੈਫਟੀਨੈਂਟ ਗਵਰਨਰ ਨੂੰ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦੇਣਗੇ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦੇ ਅੱਤਵਾਦੀਆਂ ਦੁਆਰਾ ਮਾਰੇ ਜਾਣ ਤੋਂ ਇਕ ਦਿਨ ਬਾਅਦ ਸੋਮਵਾਰ ਨੂੰ ਇਕ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ |

Leave a Reply

Your email address will not be published. Required fields are marked *