ਚੰਡੀਗੜ੍ਹ, 9 ਨਵੰਬਰ (ਬਿਊਰੋ)- ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੇਵਾਮੁਕਤੀ ਮਗਰੋਂ ਮੁੜ ਨਿਯੁਕਤ ਕੀਤੇ ਗਏ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ‘ਚ ਕਿਹਾ ਗਿਆ ਹੈ ਕਿ ਅਜਿਹੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਜਾਵੇ।
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ
