ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਹੁਕਮਾਂ ਨੂੰ ਤੁਗ਼ਲਕੀ ਫ਼ੁਰਮਾਨ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਸਾਰੀਆਂ ਸਰਕਾਰੀ ਮੰਡੀਆਂ ’ਚ ਝੋਨੇ ਦੀ ਖ਼ਰੀਦ ਜਾਰੀ ਰੱਖੀ ਜਾਵੇ, ਕਿਉਂਕਿ ਮੌਸਮ ਦੇ ਖ਼ਰਾਬੇ ਕਾਰਨ ਇਸ ਵਾਰ ਝੋਨੇ ਦੀ ਪਕਾਈ ਅਤੇ ਕਟਾਈ ’ਚ ਦੇਰੀ ਹੋਈ ਹੈ ਜਿਸ ਕਾਰਨ ਅਜੇ ਵੀ ਕਰੀਬ 20 ਫ਼ੀਸਦੀ ਫ਼ਸਲ ਮੰਡੀਆਂ ਵਿੱਚ ਆਉਣੀ ਬਾਕੀ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਝੋਨੇ ਦੀ ਫ਼ਸਲ ਦੀ ਕਟਾਈ ਵਿੱਚ ਹੋਈ ਦੇਰੀ ਦੇ ਬਾਵਜੂਦ ਮੋਦੀ ਸਰਕਾਰ ਅਤੇ ਚੰਨੀ ਸਰਕਾਰ ਜਾਣਬੁੱਝ ਕੇ ਸਰਕਾਰੀ ਮੰਡੀਆਂ ਵਿੱਚ ਖ਼ਰੀਦ ਬੰਦ ਕਰ ਰਹੀਆਂ ਹਨ ਤਾਂ ਜੋ ਬਾਹਰੀ ਰਾਜਾਂ ਤੋਂ ਚੋਰੀ ਛਿਪੇ ਲਿਆਂਦਾ ਝੋਨਾ ਫ਼ਰਜੀਵਾੜੇ ਨਾਲ ਪੰਜਾਬ ਦੇ ਖ਼ਾਤੇ ’ਚ ਖਪਾਇਆ ਜਾ ਸਕੇ। ਇਸ ਦਾ ਮਾਰੂ ਨਤੀਜਾ ਇਹ ਨਿਕਲੇਗਾ ਕਿ ਕਿਸਾਨ ਪ੍ਰੇਸ਼ਾਨ ਹੋ ਕੇ ਆਪਣੀ ਫ਼ਸਲ ਕਾਰਪੋਰੇਟਰਾਂ ਅਤੇ ਨਿੱਜੀ ਖ਼ਰੀਦਦਾਰਾਂ ਕੋਲ ਐਮ.ਐਸ.ਪੀ. ਤੋਂ ਥੱਲੇ ਵੇਚਣ ਲਈ ਮਜ਼ਬੂਰ ਹੋਵੇਗਾ।
Related Posts
ਸਪੀਕਰ ਨੂੰ ਗ੍ਰਿਫਤਾਰ ਕਰਨ ਲਈ ਸੁਖਪਾਲ ਖਹਿਰਾ ਨੇ ਡੀਜੀਪੀ ਨੂੰ ਦਿੱਤਾ ਮੰਗ ਪੱਤਰ, ਲੱਖਾ ਸਿਧਾਣਾ ਦੀ ਕੀਤੀ ਹਮਾਇਤ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲ ਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ…
ਮੋਰਿੰਡਾ ਵਿਖੇ ਸੀ. ਐੱਮ. ਚੰਨੀ ਦੀ ਕੋਠੀ ਨੇੜੇ ਧਰਨੇ ‘ਤੇ ਬੈਠਾ ਸੀ ਜੋੜਾ, 29ਵੇਂ ਦਿਨ ਪਤੀ ਦੀ ਹੋਈ ਮੌਤ
ਮੋਰਿੰਡਾ, 20 ਦਸੰਬਰ (ਬਿਊਰੋ)- ਲੰਮੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੰਦੇ ਆ ਰਹੇ ਕੱਚੇ ਅਧਿਆਪਕਾਂ…
ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ/ਪਟਿਆਲਾ : ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਪੰਜਾਬ ਪੁਲਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਪੁਲਸ ਨੂੰ…