ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਭਾਰਤ-ਪਾਕਿਸਤਾਨ ਵਿਚਾਲੇ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 9 ਨਵੰਬਰ : ਪਾਕਿਸਤਾਨ ਨਾਲ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਅਪੀਲ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਨਿੱਜੀ ਦਖਲ ਦੇ ਕੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜ਼ਮੀਨ ਦੀ ਅਦਲਾ ਬਦਲੀ ਕਰਵਾ ਕੇ ਕਰਤਾਰਪੁਰ ਸਾਹਿਬ ਵਿਖੇ ਪਵਿੱਤਰ ਗੁਰਧਾਮ ਭਾਰਤ ਵਿਚ ਸ਼ਾਮਲ ਕਰਵਾਉਣ ਅਤੇ ਉਸ ਬਦਲੇ ਹੁਸੈਨੀਵਾਲਾ ਬਾਰਡਰ ਦੇ ਪਿੰਡ ਦੀ ਕੁਝ ਜ਼ਮੀਨ ਪਾਕਿਸਤਾਨ ਨੁੰ ਦੇਣ ਦੀ ਤਜਵੀਜ਼ ਨੂੰ ਅਮਲਾ ਜਾਮਾ ਪਹਿਨਾਉਣ।
ਸ੍ਰੀਮਤੀ ਬਾਦਲ ਨੇ ਪ੍ਰਧਾਨ ਮੰਤਰੀ ਨੁੰ ਇਹ ਵੀ ਅਪੀਲ ਕੀਤੀ ਕਿ ਉਹ ਡਿਪਲੋਮੈਟਿਕ ਪਹਿਲਕਦਮੀ ਕਰਦਿਆਂ ਸਥਾਈ ਸ਼ਾਂਤੀ ਲਾਂਘੇ ਦੀ ਸਿਰਜਣਾ ਕਰਵਾਉਣ ਜਿਸ ਰਾਹੀਂ ਭਾਰਤ-ਪਾਕਿਸਤਾਨ ਰਾਹੀਂ ਪਾਕਿਸਤਾਨ ਵਿਚ ਵੱਖ ਵੱਖ ਧਰਮਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਸਕਣ। ਉਹਨਾਂ ਕਿਹਾ ਕਿ ਇਸ ਨਾਲ ਹੋਰ ਗੱਲਾਂ ਤੋਂ ਇਲਾਵਾ ਸਿੱਖਾਂ ਨੁੰ ਰੋਜ਼ ਕੀਤੀ ਜਾਂਦੀ ਅਰਦਾਸ ਵੀ ਪੂਰੀ ਹੋ ਸਕੇਗੀ ਕਿ ਜਿਹਨਾਂ ਗੁਰਧਾਮਾਂ ਨੁੰ 1947 ਵਿਚ ਪੰਥ ਤੋਂ ਵਿਛੋੜਿਆ ਗਿਆ ਸੀ, ਉਹਨਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋ ਸਕਣਗੇ।

Leave a Reply

Your email address will not be published. Required fields are marked *