ਚੰਡੀਗੜ੍ਹ, 9 ਨਵੰਬਰ (ਦਲਜੀਤ ਸਿੰਘ)- ਚਰਨਜੀਤ ਚੰਨੀ ਸਰਕਾਰ ਨੇ ਆਖਿਰਕਾਰ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਏ. ਜੀ. ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਕੱਲ੍ਹ ਤੱਕ ਨਵੇਂ ਏ. ਜੀ. ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਡੀ. ਜੀ. ਪੀ ਦੀ ਨਿਯੁਕਤੀ ’ਤੇ ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਦੇ ਚੋਣ ਲਈ ਸਰਕਾਰ ਵਲੋਂ ਪੈਨਲ ਭੇਜਿਆ ਜਾਵੇਗਾ। ਇਸੇ ਦੇ ਆਧਾਰ ’ਤੇ ਡੀ. ਜੀ. ਪੀ. ਦੀ ਚੋਣ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਿੱਧੂ ਪਹਿਲੇ ਦਿਨ ਤੋਂ ਏ. ਜੀ. ਦੀ ਨਿਯਕੁਤੀ ਦੇ ਖ਼ਿਲਾਫ਼ ਸਨ, ਸਿੱਧੂ ਨੇ ਇਹ ਵੀ ਆਖਿਆ ਸੀ ਕਿ ਭਾਵੇਂ ਉਨ੍ਹਾਂ ਪ੍ਰਧਾਨਗੀ ਤੋਂ ਅਸਤੀਫ਼ਾ ਵਾਪਸ ਲੈ ਲਿਆ ਹੈ ਪਰ ਉਹ ਕਾਰਜਭਾਰ ਉਸ ਦਿਨ ਸੰਭਾਲਣਗੇ ਜਦੋਂ ਏ. ਜੀ. ਬਦਲਿਆ ਜਾਵੇਗਾ।
Related Posts
ਹੁਣ ‘ਰਵਨੀਤ ਬਿੱਟੂ’ ਨੂੰ ਮਿਲੀ ਧਮਕੀ, ਵਿਦੇਸ਼ੀ ਨੰਬਰ ਤੋਂ ਕਾਲ ਰਾਹੀਂ ਦਿੱਤੀ ਗਈ ਧਮਕੀ
ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰਾਂ ਤੋਂ ਧਮਕੀਆਂ ਮਿਲੀਆਂ ਹਨ। ਦੱਸਿਆ…
ਸਰਬ ਪਾਰਟੀ ਮੀਟਿੰਗ ਦਾ ਬਾਈਕਾਟ ਕਰਾਂਗੇ – ਮਨੋਰੰਜਨ ਕਾਲੀਆ
ਚੰਡੀਗੜ੍ਹ, 25 ਅਕਤੂਬਰ (ਦਲਜੀਤ ਸਿੰਘ)- ਪੰਜਾਬ ਭਾਜਪਾ ਦੀ ਪ੍ਰੈੱਸ ਵਾਰਤਾ ਦੌਰਾਨ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਹ ਸਰਬ ਪਾਰਟੀ ਮੀਟਿੰਗ…
24 ਘੰਟਿਆਂ ਵਿਚ ਭਾਰਤ ‘ਚ ਕੋਰੋਨਾ ਦੇ 25,166 ਨਵੇਂ ਮਾਮਲੇ
ਨਵੀਂ ਦਿੱਲੀ, 17 ਅਗਸਤ (ਦਲਜੀਤ ਸਿੰਘ)- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 25,166 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ…