ਚੰਡੀਗੜ੍ਹ, 10 ਨਵੰਬਰ – ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਏ.ਜੀ. ਹਟਾਉਣ ‘ਤੇ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਏ.ਜੀ. ਦੇ ਅਹੁਦੇ ਦਾ ਸਿਆਸੀ ਕਰਨ ਕੀਤਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨਿਕ ਅਹੁਦੇ ਦਾ ਸਿਆਸੀਕਰਨ ਮੰਦਭਾਗਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਵਕੀਲ ਕਿਸੇ ਕੇਸ ਜਾਂ ਉਸ ਨਾਲ ਜੁੜੇ ਵਿਅਕਤੀ ਨਾਲ ਵਿਆਹਿਆ ਨਹੀਂ ਹੁੰਦਾ |
ਇਸ ਨਾਲ ਹੀ ਟਵੀਟ ਵਿਚ ਲਿਖਿਆ ਕਿ ਹੁਣ ਪੰਜਾਬ ਸਰਕਾਰ ਨਵੇਂ ਏ.ਜੀ. ਦੀ ਨਿਯੁਕਤੀ ਕਰਨ ਜਾਂ ਰਹੀ ਹੈ ਤਾਂ ਇਹ ਸਲਾਹ ਹੈ ਕਿ ਇਸ ਵਾਰ ਬਾਰ ਕਾਊਂਸਲ ਆਫ਼ ਇੰਡੀਆ ਦੇ ਨਿਯਮਾਂ ਨੂੰ ਧਿਆਨ ਵਿਚ ਰੱਖ ਕੇ ਹੀ ਨਿਯੁਕਤੀ ਕੀਤੀ ਜਾਵੇ |