ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦਾ ਮਾਮਲਾ: ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼ ਹੋਣ ਦਾ ਦਿੱਤਾ ਇਕ ਹੋਰ ਮੌਕਾ

dhyam singh/nawanpunjab.com

ਅੰਮ੍ਰਿਤਸਰ, 10 ਨਵੰਬਰ (ਦਲਜੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਵਾਉਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਇਕ ਹੋਰ ਮੌਕਾ ਦਿੰਦਿਆਂ ਹੁਣ 5 ਦਸੰਬਰ ਨੂੰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ |

ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਵਲੋਂ ਕੁੱਝ ਦਿਨ ਪਹਿਲਾਂ ਇਕ ਸੰਖੇਪ ਸਪਸ਼ਟੀਕਰਨ ਭੇਜਿਆ ਗਿਆ ਹੈ ਜਿਸ ਤੋਂ ਉਹ ਸੰਤੁਸ਼ਟ ਨਹੀਂ ਹਨ।

Leave a Reply

Your email address will not be published. Required fields are marked *