ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵੀ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਡੀ. ਏ. ਪੀ. ਦੀ ਘਾਟ ਨੂੰ ਲੈ ਕੇ ਕਿਸਾਨਾਂ ਦੇ ਹੱਕ ‘ਚ ਚੰਨੀ ਅਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।