ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ ਬਿਜਲੀ ਸਮਝੌਤਿਆਂ ‘ਤੇ ਵ੍ਹਾਈਟ ਪੇਪਰ ਪੇਸ਼ ਕਰੇਗੀ ਚੰਨੀ ਸਰਕਾਰ

white/nawanpunjab.com

ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਚੰਨੀ ਸਰਕਾਰ ਬਿਜਲੀ ਸਮਝੌਤਿਆਂ ਨੂੰ ਲੈ ਕੇ ਵ੍ਹਾਈਟ ਪੇਪਰ ਪੇਸ਼ ਕਰਨ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖ਼ੁਦ ਇਹ ਵ੍ਹਾਈਟ ਪੇਪਰ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਦਨ ਅੰਦਰ ਸਾਲ 2013 ਦਾ ਕਾਂਟ੍ਰੈਕਟ ਫਾਰਮਿੰਗ ਐਕਟ ਵੀ ਰੱਦ ਕੀਤਾ ਗਿਆ ਹੈ।

ਇਸ ਦੀ ਥਾਂ ‘ਤੇ ਪੰਜਾਬ ਐਗਰੀਕਲਚਰ ਮਾਰਕਿਟ ਸੋਧ ਬਿੱਲ-2021 ਪਾਸ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀ. ਐੱਸ. ਐੱਫ. ਦੇ ਵਧੇ ਅਧਿਕਾਰ ਖੇਤਰ ਬਾਰੇ ਨੋਟੀਫਿਕੇਸ਼ਨ ਖ਼ਿਲਾਫ਼ ਸਦਨ ਅੰਦਰ ਮਤਾ ਪਾਸ ਕੀਤਾ ਗਿਆ ਸੀ। ਇਹ ਮਤਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਰਬ ਸੰਮਤੀ ਨਾਲ ਸਦਨ ਅੰਦਰ ਪਾਸ ਕਰ ਦਿੱਤਾ ਗਿਆ।

Leave a Reply

Your email address will not be published. Required fields are marked *