ਵੱਡੀ ਖ਼ਬਰ : ਲਸ਼ਕਰ-ਏ-ਤੋਇਬਾ ਵੱਲੋਂ ਚੰਡੀਗੜ੍ਹ ਤੇ ਅੰਬਾਲਾ ਸਣੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

cant/nawanpunjab.com

ਚੰਡੀਗੜ੍ਹ/ਅੰਬਾਲਾ, 12 ਨਵੰਬਰ (ਦਲਜੀਤ ਸਿੰਘ)- ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਵੱਲੋਂ ਚੰਡੀਗੜ੍ਹ ਸਣੇ ਦੇਸ਼ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਲਸ਼ਕਰ-ਏ-ਤੋਇਬਾ ਦੇ ਨਾਂ ‘ਤੇ ਅੰਬਾਲਾ ਦੇ ਡਵੀਜ਼ਨਲ ਰੇਲ ਮੈਨੇਜਰ ਨੂੰ ਧਮਕੀ ਭਰੀ ਚਿੱਠੀ ਭੇਜੀ ਗਈ ਹੈ। ਇਸ ਚਿੱਠੀ ‘ਚ 26 ਨਵੰਬਰ ਅਤੇ 6 ਦਸੰਬਰ ਨੂੰ ਅੰਬਾਲਾ ਅਤੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਰੇਵਾੜੀ, ਹਿਸਾਰ ਅਤੇ ਸਿਰਸਾ ‘ਚ ਰੇਲਵੇ ਪੁਲ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਇਸ ਮਾਮਲੇ ਦੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।

Leave a Reply

Your email address will not be published. Required fields are marked *