ਐੱਸ.ਏ. ਐੱਸ. ਨਗਰ, 12 ਨਵੰਬਰ (ਜਸਬੀਰ ਸਿੰਘ ਜੱਸੀ)- ਹਵਾਲਾ ਮਾਮਲੇ ਵਿਚ ਈ.ਡੀ. ਵਲੋਂ ਗ੍ਰਿਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਕ ਦਿਨ ਦੇ ਰਿਮਾਂਡ ਮਗਰੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਅਦਾਲਤ ਵਲੋਂ ਈ.ਡੀ. ਦੇ ਵਕੀਲ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿਆਂ 18 ਨਵੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਸੁਖਪਾਲ ਖਹਿਰਾ ਨੂੰ ਭੇਜਿਆ 7 ਦਿਨਾਂ ਦੇ ਰਿਮਾਂਡ ‘ਤੇ
