ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਦਲਜੀਤ ਸਿੰਘ)- ਸਾਬਕਾ ਸਾਂਸਦ ਤੇ ਅਕਾਲੀ ਦਲ ਬਾਦਲ ਦੇ ਹਲਕਾ ਘਨੌਰ ਤੋਂ ਐਲਾਨੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪਰਿਵਾਰ ਸਮੇਤ ਪਹੁੰਚੇ ਤੇ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਵਿਚ ਸੱਦਿਆ ਗਿਆ ਸੈਸ਼ਨ ਪੰਜਾਬ ਦੀ ਇੱਕਜੁੱਟਤਾ ਅਤੇ ਇਕਸੁਰਤਾ ਦਰਸਾਉਣ ਲਈ ਸੱਦਿਆ ਗਿਆ ਸੀ ਪਰ ਮੋਦੀ ਦੇ ਇਸ਼ਾਰੇ ‘ਤੇ ਕੇਂਦਰ ਦੇ ਹੱਥਾਂ ਵਿਚ ਖੇਡ ਰਹੀ ਚੰਨੀ ਸਰਕਾਰ ਨੇ ਇਸ ਸੈਸ਼ਨ ‘ਚ ਪੰਜਾਬੀਆਂ ਦੀ ਏਕਤਾ ਨੂੰ ਖੇਰੂੰ ਖੇਰੂੰ ਕਰਦਿਆਂ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰ ਕੇ ਵਿਧਾਨ ਸਭਾ ਨੂੰ ਚੋਣ ਅਖਾੜਾ ਬਣਾ ਕੇ ਰੱਖ ਦਿੱਤਾ | ਪ੍ਰੋ. ਚੰਦੂਮਾਜਰਾ ਨੇ ਕਿਹਾ 2022 ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਇਕ ਵੱਡੀ ਇਤਿਹਾਸਕ ਜਿੱਤ ਹਾਸਲ ਕਰੇਗਾ |
2022 ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਇਕ ਵੱਡੀ ਇਤਿਹਾਸਕ ਜਿੱਤ ਹਾਸਲ ਕਰੇਗਾ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
