ਨਵੀਂ ਦਿੱਲੀ, 13 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਪ੍ਰਦੂਸ਼ਣ ਲਈ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਿਹਰਾਇਆ ਜਾ ਸਕਦਾ | ਸੁਪਰੀਮ ਕੋਰਟ ਦਾ ਕਹਿਣਾ ਸੀ ਕਿ ਪਰਾਲੀ ਸਾੜਨ ਲਈ ਬਜ਼ਾਰ ਵਿਚ ਉਪਲਬਧ ਮਸ਼ੀਨਾਂ ਨੂੰ ਕਿਸਾਨ ਖਰੀਦਣ ਦੀ ਸਮਰੱਥਾ ਨਹੀਂ ਰੱਖਦੇ। ਇਸ ਨਾਲ ਹੀ ਕੇਂਦਰ ਅਤੇ ਰਾਜ ਸਰਕਾਰਾਂ ਕਿਸਾਨਾਂ ਨੂੰ ਇਹ ਮਸ਼ੀਨਾਂ ਕਿਉਂ ਨਹੀਂ ਪ੍ਰਦਾਨ ਕਰ ਸਕਦੀਆਂ ਅਜਿਹਾ ਵੀ ਕਿਹਾ ਗਿਆ ਹੈ | ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਦੋ ਦਿਨ ਦੀ ਤਾਲਾਬੰਦੀ ਬਾਰੇ ਸੋਚਿਆ ਜਾਵੇ |
ਪ੍ਰਦੂਸ਼ਣ ਲਈ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਿਹਰਾ ਸਕਦੇ : ਸੁਪਰੀਮ ਕੋਰਟ
