ਪਟਿਆਲਾ, 16 ਨਵੰਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਦਫ਼ਤਰ ਅੱਗੇ ਧਰਨੇ ‘ਤੇ ਬੈਠੇ ਮੁਲਾਜ਼ਮਾਂ ਨੂੰ ਮੰਗਲਵਾਰ ਤੜਕੇ ਸਵੇਰੇ ਮਿਲਣ ਪੁੱਜੇ। ਇਸ ਮੌਕੇ ਨਵਜੋਤ ਸਿੱਧੂ ਨੇ ਧਰਨੇ ‘ਤੇ ਬੈਠੇ ਮੁਲਾਜ਼ਮਾਂ ਦੀ ਭੁੱਖ-ਹੜਤਾਲ ਖ਼ਤਮ ਕਰਵਾਈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਭਰੋਸਾ ਦੁਆਇਆ ਕਿ ਉਹ ਉਨ੍ਹਾਂ ਦੀ ਮੰਗਾਂ ਸਰਕਾਰ ਕੋਲ ਪਹੁੰਚਾਉਣਗੇ।
ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਇਸ ਵਾਰ ਪੰਜਾਬ ਦੇ ਹੱਕਾਂ ‘ਤੇ ਸਹੀ ਪਹਿਰਾ ਨਾ ਦਿੱਤਾ ਗਿਆ ਤਾਂ ਫਿਰ ਪੰਜਾਬ ਰਹਿਣ ਦੇ ਲਾਇਕ ਨਹੀਂ ਰਹਿਣਾ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੇ ਹੱਕਾਂ ਲਈ ਉਹ ਮੁਲਾਜ਼ਮਾਂ ਨੇ ਨਾਲ ਖੜ੍ਹੇ ਹਨ।