ਲੁਧਿਆਣਾ, 18 ਜੂਨ (ਦਲਜੀਤ ਸਿੰਘ)- ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਗੁਰਪ੍ਰੀਤ ਸਿੰਘ ਦਲਜੀਤ ਸਿੰਘ ਅਤੇ ਰਵੀ ਵਿਜ ਸ਼ਾਮਿਲ ਹਨ । ਪੁਲਿਸ ਵਲੋਂ ਇਨ੍ਹਾਂ ਨੂੰ ਦੋ ਵੱਖ – ਵੱਖ ਥਾਵਾਂ ਤੋਂ ਕਾਬੂ ਕੀਤਾ ਗਿਆ ਹੈ । ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 58 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ।
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
