ਚੰਡੀਗੜ੍ਹ, 16 ਨਵੰਬਰ (ਦਲਜੀਤ ਸਿੰਘ)- ਏ.ਜੀ. ਹਰਿਆਣਾ ਬਲਦੇਵ ਰਾਜ ਮਹਾਜਨ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਅਪਰਾਧਿਕ ਮਾਣਹਾਨੀ ਪਟੀਸ਼ਨ ਦਾਇਰ ਕਰਨ ਲਈ ਏ.ਜੀ. ਹਰਿਆਣਾ ਦੀ ਸਹਿਮਤੀ ਦੀ ਮੰਗ ਕਰਨ ਵਾਲੀ ਅਦਾਲਤ ਦੀ ਮਾਣਹਾਨੀ ਪਟੀਸ਼ਨ ਵਿਚ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਵਲੋਂ ਦਾਇਰ ਅਰਜ਼ੀ ‘ਤੇ ਮੰਗਲਵਾਰ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਮਾਮਲੇ ਦੀ ਅੱਜ ਅੰਸ਼ਕ ਤੌਰ ‘ਤੇ ਸੁਣਵਾਈ ਹੋਈ ਅਤੇ ਹੁਣ ਇਸ ‘ਤੇ 25 ਨਵੰਬਰ ਨੂੰ ਸੁਣਵਾਈ ਹੋਵੇਗੀ।
ਨਵਜੋਤ ਸਿੰਘ ਸਿੱਧੂ ਵਿਰੁੱਧ ਅਪਰਾਧਿਕ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ
