ਅਟਾਰੀ, 17 ਨਵੰਬਰ (ਦਲਜੀਤ ਸਿੰਘ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ‘ਤੇ ਸਥਿਤ ਆਈ.ਸੀ.ਪੀ. ਤੋਂ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਇਆ। ਪਹਿਲੀ ਪਾਤਸ਼ਾਹੀ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਜਾ ਰਹੇ ਸ਼ਰਧਾਲੂਆ ਦੀ ਕੋਰੋਨਾ ਟੈਸਟ ਰਿਪੋਰਟ ਦੇਖ ਕੇ ਕਸਟਮ ਤੇ ਇਮੀਗ੍ਰੇਸ਼ਨ ਦਫ਼ਤਰ ਵੱਲ ਜਾਣ ਦਿੱਤਾ ਜਾ ਰਿਹਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਹੋਇਆ ਰਵਾਨਾ
