ਮੋਹਾਲੀ, 17 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸੰਗਤ ਸਿੰਘ ਗਿਲਜੀਆਂ ਵੱਲੋਂ ਬੁੱਧਵਾਰ ਸਵੇਰੇ ਕਿਰਤ ਵਿਭਾਗ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਚੈੱਕ ਕੀਤੀ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਵਿਭਾਗ ਦੇ ਕੰਮਕਾਜ ਨੂੰ ਦਰੁੱਸਤ ਕਰਨ ਲਈ ਇਹ ਚੈਕਿੰਗ ਕੀਤੀ ਗਈ ਹੈ ਅਤੇ ਇਸ ਦੌਰਾਨ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਗੈਰ-ਹਾਜ਼ਰ ਨਹੀਂ ਪਾਇਆ ਗਿਆ।