ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਛੱਡਣਗੇ ਹੁਣ ਨਵੀਂ ਮਿਜ਼ਾਈਲ : ਸੁਖਬੀਰ ਬਾਦਲ

badal/nawanpunjab.com

ਨਵਾਂਸ਼ਹਿ, 17 ਨਵੰਬਰ (ਦਲਜੀਤ ਸਿੰਘ)- ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਫਿਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ’ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਹੁਣ ਫਿਰ ਤੋਂ ਨਵੀਂ ਮਿਜ਼ਾਈਲ ਛੱਡਣਗੇ। ਇਹ ਗੱਲ ਬੀਤੇ ਦਿਨੀਂ ਇੱਥੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਡਾ. ਨਛੱਤਰ ਪਾਲ ਦੀ ਚੋਣ ਮੁਹਿੰਮ ਨੂੰ ਰਫ਼ਤਾਰ ਦੇਣ ਲਈ ਆਯੋਜਿਤ ਵਰਕਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਕਹੀ।ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਬੀਤੇ ਦਿਨੀਂ ਪਾਰਟੀ ਦਫ਼ਤਰ ‘ਚ ਵਾਪਸੀ ਕਰ ਲਈ ਹੈ ਅਤੇ ਉਨ੍ਹਾਂ ਨੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਆਗੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਲਗਾਤਾਰ ਇਹ ਕਹਿੰਦੇ ਆ ਰਹੇ ਸਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ ‘ਤੇ ਸਮਝੌਤਾ ਨਹੀਂ ਕਰਨਗੇ। ਇਸਤੋਂ ਇਲਾਵਾ ਮਨਪ੍ਰੀਤ ਇਆਲੀ ਦੇ ਘਰ ਛਾਪੇਮਾਰੀ ‘ਤੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਅਤੇ ਦਫ਼ਤਰ ’ਤੇ ਮੰਗਲਵਾਰ ਨੂੰ ਇਨਕਮ ਟੈਕਸ ਦੀ ਛਾਪੇਮਾਰੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਹੈ ਕਿਉਂਕਿ ਮਨਪ੍ਰੀਤ ਸਿੰਘ ਇਆਲੀ ਨੇ ਕਿਸਾਨ ਸੰਘਰਸ਼ ਦੇ ਦੌਰਾਨ ਕਿਸਾਨਾਂ ਦੇ ਹੱਕ ’ਚ ਬਹੁਤ ਕੰਮ ਕੀਤਾ ਹੈ।

Leave a Reply

Your email address will not be published. Required fields are marked *