ਸ੍ਰੀ ਮੁਕਤਸਰ ਸਾਹਿਬ,18 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਸਵੇਰੇ ਦਸਮੇਸ਼ ਗਰਲਜ਼ ਕਾਲਜ ਪਿੰਡ ਬਾਦਲ ਵਿਖੇ ਪਹੁੰਚੇ ਤੇ ਉਨ੍ਹਾਂ ਓਲੰਪੀਅਨ ਬਾਕਸਰ ਖਿਡਾਰਨ ਸਿਮਰਨਜੀਤ ਕੌਰ ਨੂੰ ਸਨਮਾਨਿਤ ਕੀਤਾ। ਸ. ਬਾਦਲ ਨੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਵਧਾਈ ਦਿੱਤੀ । ਇਸ ਮੌਕੇ ਕਾਲਜ ਦਾ ਸਟਾਫ਼ ਵੀ ਹਾਜ਼ਰ ਸੀ |
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਾਕਸਰ ਖਿਡਾਰਨ ਨੂੰ ਕੀਤਾ ਸਨਮਾਨਿਤ
