ਡੇਰਾ ਬਾਬਾ ਨਾਨਕ,18 ਨਵੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਅੱਜ ਵੀ. ਆਈ. ਪੀਜ਼. ਦੀ ਆਮਦ ਹੋਵੇਗੀ। ਇਸ ਦੇ ਤਹਿਤ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਸਤਾਰ ਸਜਾ ਕੇ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ ਹਨ।
ਅਸ਼ਵਨੀ ਸ਼ਰਮਾ ਭਾਜਪਾ ਦੇ ਵਫ਼ਦ ਨਾਲ ਤੜਕਸਾਰ ਡੇਰਾ ਬਾਬਾ ਨਾਨਕ ਪਹੁੰਚ ਚੁੱਕੇ ਸਨ, ਜਿਸ ਤੋਂ ਬਾਅਦ ਕਰੀਬ ਸਵਾ ਅੱਠ ਵਜੇ ਅਸ਼ਵਨੀ ਸ਼ਰਮਾ ਆਪਣੇ ਸਾਥੀਆਂ ਨਾਲ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਰਵਾਨਾ ਹੋਏ।
ਅਸ਼ਵਨੀ ਸ਼ਰਮਾ ਦੇ ਨਾਲ ਹਰਜੀਤ ਗਰੇਵਾਲ, ਕੇ. ਡੀ. ਭੰਡਾਰੀ ਵੀ ਮੌਜੂਦ ਸਨ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਭਾਗਾਂ ਵਾਲਾ ਦਿਨ ਹੈ ਕਿ ਅਸੀਂ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਹਨ। ਉਨ੍ਹਾਂ ਨੇ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਲਾਂਘਾ ਖੋਲ੍ਹਣ ਸਬੰਧੀ ਹੋਈ ਦੇਰ ਦੇ ਸਵਾਲ ‘ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਅੱਜ ਦੇ ਦਿਨ ਨੂੰ ਸਿਆਸਤ ਨਾਲ ਨਹੀਂ ਜੋੜਨਾ ਚਾਹੁੰਦੇ।