ਡੇਰਾ ਬਾਬਾ ਨਾਨਕ, 18 ਨਵੰਬਰ (ਦਲਜੀਤ ਸਿੰਘ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਡੇਰਾ ਬਾਬਾ ਨਾਨਕ ਕੌਰੀਡੋਰ ਤੋਂ 250 ਸ਼ਰਧਾਲੂਆਂ ਦਾ ਜਥਾ ਜਾ ਰਿਹਾ ਹੈ। ਇਸ ਜੱਥੇ ’ਚ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਵੀ ਜਾ ਰਹੇ ਹਨ। ਕਰਤਾਰਪੁਰ ਸਾਹਿਬ ਲਾਂਘਾ ਦੇ ਦਰਸ਼ਨ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਡੇ ਕਾਫਲੇ ਨਾਲ ਪਹੁੰਚ ਗਏ ਹਨ, ਜਿਥੋਂ ਉਹ ਥੋੜੀ ਦੇਰ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋ ਜਾਣਗੇ।
ਮੁੱਖ ਮੰਤਰੀ ਚੰਨੀ ਦੇ ਨਾਲ ਕਰਤਾਰਪੁਰ ਸਾਹਿਬ ਵਿਖੇ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇ.ਪੀ. ਸਣੇ ਕਈ ਕੈਬਨਿਟ ਮੰਤਰੀ ਜਾ ਰਹੇ ਹਨ, ਜੋ ਡੇਰਾ ਬਾਬਾ ਨਾਨਕ ਪਹੁੰਚ ਚੁੱਕੇ ਹਨ।
ਦੱਸ ਦੇਈਏ ਕਿ ਸਵੇਰੇ ਭਾਜਪਾ ਦਾ ਵਫਦ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਗਿਆ ਹੈ, ਜੋ ਕੁਝ ਸਮੇਂ ’ਚ ਵਾਪਸ ਆ ਜਾਵੇਗਾ। ਜ਼ਿਕਰਯੋਗ ਹੈ ਕਿ ਕਰਤਾਰਪੁਰ ਜਾਣ ਵਾਲੇ ਯਾਤਰੀਆਂ ਕੋਲ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲੱਗਿਆਂ ਹੋਣੀਆਂ ਲਾਜ਼ਮੀ ਹਨ ਜਾਂ ਆਰ.ਟੀ.ਪੀ.ਸੀ.ਆਰ ਟੈਸਟ ਦੀ ਨੈਗਟਿਵ ਰਿਪੋਰਟ ਲਾਜ਼ਮੀ ਹੈ।