ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ, ਦੇਸ਼ ਵਾਸੀਆਂ ਤੋਂ ਮੰਗੀ ਮਾਫੀ

modi/nawanpunjab.com

ਨਵੀਂ ਦਿੱਲ 19 ਨਵੰਬਰ (ਦਲਜੀਤ ਸਿੰਘ)-  ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ ‘ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ ‘ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ। ਅੱਜ ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਨ ਆਇਆ ਹਾਂ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦੇਣਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ ‘ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ ‘ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਵੀ ਵਧਾਈ ਦਿੱਤੀ। ਪੀਐਮ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਭਾਵਨਾ ਵਾਲੀ ਸਿੱਖਿਆ ਦਾ ਜ਼ਿਕਰ ਕੀਤਾ।
ਉਨ੍ਹਾਂ ਨੇ ਕਿਸਾਨਾਂ ਬਾਰੇ ਵੀ ਗੱਲ਼ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਮੈਂ ਬਹੁਤ ਨਜਦੀਕ ਤੋਂ ਦੇਖਿਆ ਹੈ। ਇਸ ਲਈ ਸਾਲ 2014 ਵਿੱਚ ਆਈ ਸਾਡੀ ਸਰਕਾਰ ਨੇ ਖੇਤੀ ਲਈ ਅਹਿਮ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਜਾਣਦਾ ਹਾਂ। ਛੋਟੇ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਸਰਕਾਰ ਨੇ ਬੀਜ, ਬੀਮਾ, ਬਾਜਾਰ ਤੇ ਬਚਤ ‘ਤੇ ਕੰਮ ਕੀਤਾ। ਕਿਸਾਨਾ ਨੂੰ ਨੀਮ ਕੋਟਿਡ ਯੂਰੀਆ ਤੇ ਸੋਲ ਹਾਲਥ ਕਾਰਡ ਦਿੱਤੇ।

Leave a Reply

Your email address will not be published. Required fields are marked *