3 ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਕਿਸਾਨ- ਖੁਸ਼ ਹਾਂ ਪਰ ਫੰ ਮੋਦੀ ’ਤੇ ਭਰੋਸਾ ਨਹੀਂ, ਲਿਖ ਕੇ ਦੇਣ

kisan/nawanpunjab.com

ਬਹਾਦੁਰਗੜ੍ਹ, 19 ਨਵੰਬਰ (ਦਲਜੀਤ ਸਿੰਘ)- ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਫੈਸਲਾ ਲੈਂਦੇ ਹੋਏ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੈ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ।’ ਇਸ ਸਬੰਧ ’ਚ ਟਿਕਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਖੁਸ਼ੀ ਜ਼ਾਹਰ ਕੀਤੀ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਵੀ ਕਈ ਵਾਅਦੇ ਕਰ ਚੁੱਕੇ ਹਨ, ਜੋ ਅਜੇ ਤਕ ਪੂਰੇ ਨਹੀਂ ਹੋਏ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਖੇਤੀ ਕਾਨੂੰਨਾਂ ਦੇ ਰੱਦ ਹੋਣ ਬਾਰੇ ਲਿਖ ਕੇ ਦੇਵੇ।

ਲੋਕ ਸਭਾ ’ਚ ਕਾਨੂੰਨਾਂ ਨੂੰ ਜਦੋਂ ਸਰਕਾਰ ਰੱਦ ਕਰੇਗੀ ਉਦੋਂ ਹੀ ਕਿਸਾਨ ਘਰ ਵਾਪਸੀ ਕਰਨਗੇ। ਦੱਸ ਦੇਈਏ ਕਿ ਕਿਸਾਨ ਪਿਛਲੇ 1 ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ਲਗਾ ਕੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਜਦੋਂ ਤਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਹੋਣਗੇ, ਉਹ ਘਰ ਵਾਪਸ ਨਹੀਂ ਜਾਣਗੇ। ਇਸ ਧਰਨੇ ’ਚ ਪੰਜਾਬ, ਹਰਿਆਣਾ ਸਮੇਤ ਕਈ ਹੋਰ ਥਾਵਾਂ ਦੇ ਕਿਸਾਨ ਸ਼ਾਮਲ ਹਨ।

Leave a Reply

Your email address will not be published. Required fields are marked *