ਨਵੀਂ ਦਿੱਲੀ, 20 ਨਵੰਬਰ- ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਕਿਹਾ ਗਿਆ ਹੈ ਕਿ ਕਿਸਾਨ ਮੋਰਚੇ ਦੀ ਮੀਟਿੰਗ ਕੱਲ੍ਹ ਨੂੰ ਹੋਵੇਗੀ ਅਤੇ ਕੱਲ੍ਹ ਹੀ ਐੱਮ.ਐੱਸ.ਪੀ. ਸਮੇਤ ਕਈ ਮੁੱਦਿਆਂ ‘ਤੇ ਵਿਸ਼ੇਸ਼ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ਵਿਰੁੱਧ ਦਰਜ ਕੇਸਾਂ ਅਤੇ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਲਈ ਕੇਂਦਰ ਸਰਕਾਰ ਨੂੰ ਮੁਆਵਜ਼ੇ ਬਾਰੇ ਚਰਚਾ ਕਰਨਗੇ।
ਕੱਲ੍ਹ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ, ਐੱਮ.ਐੱਸ.ਪੀ. ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ
