ਚੰਡੀਗੜ੍ਹ, ,19 ਜੂਨ (ਦਲਜੀਤ ਸਿੰਘ)- ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਦੀ ਸ਼ੁੱਕਰਵਾਰ ਰਾਤ 11.24 ਵਜੇ ਮੌਤ ਹੋ ਗਈ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਵੀ ਆ ਗਈ ਸੀ ਪਰ ਬਾਵਜੂਦ ਇਸਦੇ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ। ਉਨ੍ਹਾਂ ਨੂੰ ਪੀ.ਜੀ.ਆਈ. ਦੇ ਕਾਰਡਿਅਕ ਸੈਂਟਰ ਵਿੱਚ ਆਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਸੀ। ਮਿਲਖਾ ਸਿੰਘ ਦੀ 17 ਮਈ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਹਾਲਤ ਖ਼ਰਾਬ ਹੋਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ|
ਜਿੱਥੇ ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ 31 ਮਈ ਨੂੰ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਸੀ। ਇਸ ਦੇ ਬਾਅਦ ਉਹ ਸੈਕਟਰ-8 ਸਥਿਤ ਆਪਣੇ ਘਰ ਵਿੱਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਆਰਾਮ ਕਰ ਰਹੇ ਸਨ। 3 ਜੂਨ ਨੂੰ ਉਨ੍ਹਾਂ ਦੀ ਸਿਹਤ ਇੱਕ ਫਿਰ ਵਿਗੜ ਗਈ। ਆਕਸੀਜਨ ਲੈਵਲ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਦੇ ਕੋਵਿਡ ਹਸਪਤਾਲ ਵਿੱਚ ਲਿਆਇਆ ਗਿਆ। ਇਸ ਤੋਂ ਬਾਅਦ ਇੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।