ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤਿੱਖੇ ਹਮਲੇ ਬੋਲਦੇ ਹੋਏ ਚੰਨੀ ਨੂੰ ‘ਨਕਲੀ ਕੇਜਰੀਵਾਲ’ ਕਰਾਰ ਦਿੱਤਾ।
ਮੋਗਾ ‘ਚ ਮਹਿਲਾਵਾਂ ਨੂੰ ਸਮਰਪਿਤ ਤੀਸਰੀ ਗਰੰਟੀ ਪ੍ਰੋਗਰਾਮ ‘ਚ ਬੋਲਦੇ ਹੋਏ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਆਮ ਆਦਮੀ ਹੋਣ ਦਾ ਫੋਕਾ ਦਿਖਾਵਾ ਕਰ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਬਚ ਕੇ ਰਹਿਣ।
