ਪਠਾਨਕੋਟ ‘ਚ ਗ੍ਰੇਨੇਡ ਹਮਲੇ ਮਗਰੋੰ ਉਪ ਮੁੱਖ ਮੰਤਰੀ ਰੰਧਾਵਾ ਨੇ ਸੱਦੀ ਬਾਰਡਰ ਜ਼ੋਨ ਦੀ ਮੀਟਿੰਗ, ਰਾਤ ਨੂੰ ਸਖ਼ਤੀ ਵਧਾਉਣ ਦੇ ਹੁਕਮ

naka/nawanpunjab.com

ਚੰਡੀਗੜ੍ਹ, 23 ਨਵੰਬਰ (ਦਲਜੀਤ ਸਿੰਘ)- ਪਠਾਨਕੋਟ ‘ਚ ਫੌਜ ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਜਲੰਧਰ, ਬਠਿੰਡਾ, ਗੁਰਦਾਸਪੁਰ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਸੁਰੱਖਿਆ ਧਾ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ ਬਾਰਡਰ ਜ਼ੋਨ ਦੀ ਮੀਟਿੰਗ ਸੱਦੀ ਹੈ। ਜਿਸ ਵਿੱਚ ਪੁਲਿਸ ਅਧਿਕਾਰੀਆਂ ਦੇ ਨਾਲ ਖੁਫੀਆ ਵਿਭਾਗ ਤੋਂ ਮਿਲੇ ਇਨਪੁਟਸ ਨਾਲ ਸੁਰੱਖਿਆ ਯੋਜਨਾ ਤਿਆਰ ਕੀਤੀ ਜਾਵੇਗੀ। ਚੋਣਾਂ ਤੋਂ ਪਹਿਲਾਂ ਪਠਾਨਕੋਟ ਦੇ ਮਿਲਟਰੀ ਖੇਤਰ ਤ੍ਰਿਵੇਣੀ ਗੇਟ ‘ਤੇ ਐਤਵਾਰ ਰਾਤ ਨੂੰ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਇਸ ‘ਚ ਕੋਈ ਜ਼ਖਮੀ ਨਹੀਂ ਹੋਇਆ ਪਰ ਸੁਰੱਖਿਆ ਏਜੰਸੀਆਂ ਇਸ ਮਗਰੋੰ ਵਧੇਰੇ ਚੌਕਸ ਹੋ ਗਈ ਹੈ। ਜ਼ਿਲ੍ਹਾ ਪਠਾਨਕੋਟ ਦੀ ਪੁਲਿਸ ਨੇ ਇਸ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਦੇ ਸੀਸੀਟੀਵੀ ਸਕੈਨਿੰਗ ਦੇ ਨਾਲ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਇਸ ਗ੍ਰਨੇਡ ਹਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗ੍ਰਹਿ ਮੰਤਰੀ ਨੇ ਜਲੰਧਰ ਬਾਰਡਰ ਜ਼ੋਨ ਦੇ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ ਹੈ। ਜਿਸ ‘ਚ ਉਨ੍ਹਾਂ ਨੇ ਖੁਫੀਆ ਏਜੰਸੀਆਂ ਅਤੇ ਕੇਂਦਰੀ ਏਜੰਸੀਆਂ ਤੋਂ ਮਿਲੇ ਇਨਪੁਟਸ ਬਾਰੇ ਅਧਿਕਾਰੀਆਂ ਨਾਲ ਚਰਚਾ ਕੀਤੀ। ਸੁਰੱਖਿਆ ਲਈ ਵੀ ਯੋਜਨਾ ਬਣਾਈ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਪੂਰੇ ਮਾਮਲੇ ‘ਤੇ ਨਜ਼ਰ ਰੱਖ ਰਿਹਾ ਹੈ। ਸਰਹੱਦੀ ਜ਼ਿਲ੍ਹਿਆਂ ਦੇ ਪੁਲੀਸ ਅਧਿਕਾਰੀਆਂ ਤੋਂ ਸਾਰੇ ਪਹਿਲੂਆਂ ਦੀ ਜਾਣਕਾਰੀ ਲਈ ਜਾ ਰਹੀ ਹੈ। ਦੱਸ ਦਈਏ ਕਿ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਪੰਜਾਬ ਦੇ ਪਠਾਨਕੋਟ ਵਿੱਚ ਹੋਏ ਗ੍ਰਨੇਡ ਹਮਲੇ ਨੂੰ ਅੱਤਵਾਦੀ ਹਮਲਾ ਮੰਨ ਰਹੀ ਹੈ। ਇਹੀ ਕਾਰਨ ਹੈ ਕਿ ਦੋਵੇਂ ਅੱਤਵਾਦੀ ਹਮਲੇ ਦੇ ਨਜ਼ਰੀਏ ਤੋਂ ਘਟਨਾ ਦੀ ਜਾਂਚ ਕਰ ਰਹੇ ਹਨ। ਖੁਫੀਆ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *