ਅੰਮ੍ਰਿਤਸਰ, 23 ਨਵੰਬਰ (ਬਿਊਰੋ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ’ਚ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਮੇਰੇ ਕੋਲ ਪੰਜਾਬ ਦੇ ਬਹੁਤ ਸਾਰੇ ਅਧਿਆਪਕ ਆ ਰਹੇ ਹਨ। ਅਧਿਆਪਕਾਂ ਨੇ ਦੱਸਿਆ ਕਿ ਬਹੁਤ ਸਾਰੇ ਸਰਕਾਰੀ ਸਕੂਲਾਂ ’ਚ ਅਧਿਆਪਕ ਨਹੀਂ ਹਨ। ਕਈ ਸਕੂਲਾਂ ’ਚ ਤਾਂ ਸਾਰੇ ਬੱਚਿਆਂ ਨੂੰ ਪੜ੍ਹਾਉਣ ਲਈ ਸਿਰਫ਼ ਇਕ ਹੀ ਅਧਿਆਪਕ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਦੀ ਜਿਵੇਂ ਕਾਇਆ ਪਲਟ ਕੀਤੀ, ਉਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਦੀ ਵੀ ਕੀਤੀ ਜਾਵੇਗੀ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀਆਂ ਦਿੱਤੀਆਂ ਹਨ….
1.ਪੰਜਾਬ ਦੇ ਅੰਦਰ ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਂਗੇ ਤੇ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲੈ ਕੇ ਆਵਾਂਗੇ।
- ਜਿੰਨੇ ਅਧਿਆਪਕ ਆਉਟ ਸੋਰਸ ਜਾਂ ਠੇਕੇ ‘ਤੇ ਕੰਮ ਕਰ ਰਹੇ ਨੇ ਸਭ ਨੂੰ ਪੱਕਾ ਕੀਤਾ ਜਾਵੇਗਾ।
- ਅਧਿਆਪਕਾਂ ਦਾ ਤਬਾਦਲਾ ਉਨ੍ਹਾਂ ਦੀ ਮਨ ਮਰਜ਼ੀ ਅਨੁਸਾਰ ਘਰ ਦੇ ਨੇੜੇ ਕੀਤਾ ਜਾਵੇਗਾ।ਤਬਦੀਲੀ ਪਾਲਿਸੀ ਪਾਰਦਰਸ਼ੀ ਹੋਵੇਗੀ।
- ਅਧਿਆਪਕ ਸਿਰਫ਼ ਪੜ੍ਹਾਉਣ ਦਾ ਕੰਮ ਕਰਨਗੇ, ਨਾਨ ਟੀਚਿੰਗ ਦਾ ਸਾਰਾ ਕੰਮ ਵਾਪਸ ਲਿਆ ਜਾਵੇਗਾ।
- ਪੰਜਾਬ ਅੰਦਰ ਅਧਿਆਪਕਾਂ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣਗੀਆਂ।
- ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਵੱਡੀਆਂ ਸੰਸਥਾਵਾਂ ‘ਚ ਸਿਖਲਾਈ ਲਈ ਭੇਜਿਆ ਜਾਵੇਗਾ।
- ਪਰਮੋਸ਼ਨ ਸਮੇਂ ਅਨੁਸਾਰ ਹੋਵੇਗੀ।
- ਸਾਰੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੈਸ਼ਲੈੱਸ ਸਿਹਤ ਬੀਮਾ ਕੀਤਾ ਜਾਵੇਗਾ।