ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਈ. ਡੀ. ਨੂੰ ਨੋਟਿਸ ਜਾਰੀ

ed/nawanpunjab.com

ਚੰਡੀਗੜ੍ਹ 23 ਨਵੰਬਰ (ਬਿਊਰੋ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਈ. ਡੀ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਦੇ ਹੋਏ ਸੁਖਪਾਲ ਖਹਿਰਾ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।ਸੁਖਪਾਲ ਖਹਿਰਾ ਨੇ ਗ੍ਰਿਫ਼ਤਾਰੀ ਨੂੰ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਦੋਂ ਵੀ ਸੰਮਨ ਕੀਤਾ ਗਿਆ, ਉਹ ਈ. ਡੀ. ਅੱਗੇ ਪੇਸ਼ ਹੋਏ ਹਨ।

ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਤਹਿਤ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਸਮੇਂ ਸੁਖਪਾਲ ਖਹਿਰਾ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹਨ।

Leave a Reply

Your email address will not be published. Required fields are marked *