ਨਵੀਂ ਦਿੱਲੀ, 24 ਨਵੰਬਰ (ਦਲਜੀਤ ਸਿੰਘ)- ਪੂਰਬੀ ਦਿੱਲੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਸ ਨੂੰ ‘ਆਈ.ਐਸ.ਆਈ.ਐਸ. ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਡੀ.ਸੀ.ਪੀ. ਸੈਂਟਰਲ ਸ਼ਵੇਤਾ ਚੌਹਾਨ ਦਾ ਕਹਿਣਾ ਹੈ ਕਿ ਜਾਂਚ ਚੱਲ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ |
ਗੌਤਮ ਗੰਭੀਰ ਦੇ ਘਰ ਦੇ ਬਾਹਰ ਵਧਾਈ ਗਈ ਸੁਰੱਖਿਆ, ਗੰਭੀਰ ਦਾ ਕਹਿਣਾ ਉਸ ਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ
