ਗੁਰੂ ਹਰਸਹਾਏ/ ਫ਼ਿਰੋਜਪੁਰ , 24 ਨਵੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕੱਲ੍ਹ 25 ਨਵੰਬਰ ਨੂੰ ਸਵੇਰੇ 11 ਵਜੇ ਗੁਰੂ ਹਰਸਹਾਏ ਵਿਖੇ ਆਉਣਗੇ। ਮੁੱਖ ਮੰਤਰੀ ਇੱਥੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ।
ਇਸ ਉਪਰੰਤ ਹੀ ਮੁੱਖ ਮੰਤਰੀ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਮੋਹਨ ਕੇ ਉਤਾੜ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਦੇ ਆਉਣ ਸਬੰਧੀ ਤਿਆਰੀਆਂ ਜੋਰਾ-ਸ਼ੌਰਾ ਨਾਲ ਮੁਕੰਮਲ ਕੀਤੀਆਂ ਜਾ ਰਹੀਆਂ ਹਨ।