ਮਹਿਲ ਕਲਾਂ, 27 ਨਵੰਬਰ (ਦਲਜੀਤ ਸਿੰਘ)- ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ ਕਿਸਾਨੀ ਸੰਘਰਸ਼ ‘ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਅਨਾਜ ਮੰਡੀ ਮਹਿਲ ਕਲਾਂ ‘ਚ ਰੱਖੇ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣੇ-ਹੁਣੇ ਮਹਿਲ ਕਲਾਂ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ, ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ, ਸਾਬਕਾ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਆਦਿ ਵੀ ਹਾਜ਼ਰ ਹਨ।
Related Posts
ਪੰਜਾਬ ਦੇ ਰਾਜਪਾਲ ਸਣੇ ਜਾਣੋ ਕਿਹੜੇ-ਕਿਹੜੇ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ ਤਿਰੰਗਾ
ਜਲੰਧਰ : ਦੇਸ਼ ਦੇ 74ਵੇਂ ਗਣਤੰਤਰ ਦਿਹਾੜੇ ‘ਤੇ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ ‘ਚ…
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 36 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ
ਚੰਡੀਗੜ੍ਹ : ਮੁੱਖ ਮੰਤਰੀ ਭਾਗਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ…
ਸਿਮਰਜੀਤ ਸਿੰਘ ਬੈਂਸ ਨੂੰ ਪਟਿਆਲਾ ਦੀ ਅਦਾਲਤ ‘ਚ ਕੀਤਾ ਗਿਆ ਪੇਸ਼
ਪਟਿਆਲਾ, 22 ਅਗਸਤ- ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਪਟਿਆਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ…
