ਚੰਡੀਗੜ੍ਹ, 27 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਿਧਾਇਕ ਤੇ ਅਗਾਮੀ ਚੋਣਾਂ ਲਈ ਐਲਾਨੇ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਲਈ ਮਾਰਚ ਸ਼ੁਰੂ ਕਰ ਦਿੱਤਾ ਹੈ।
- ਸੀਐੱਮ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਚੰਡੀਗੜ੍ਹ ਪਲਿਸ ਨੇ ਸੁਖਬੀਰ ਸਿੰਘ ਬਾਦਲ ਹਿਰਾਸਤ ਵਿਚ ਲੈ ਲਿਆ ਹੈ।
- ਚੰਡੀਗੜ੍ਹ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਤੇ ਹੋਰਾਂ ਆਗੂਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।
- ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਮੁੱਖ ਮੰਤਰੀ ਦੀ ਕੋਠੀ ਵੱਲ ਵਧ ਰਹੇ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਜ਼ਿਸ਼ ਨੂੰ ਲੈ ਕੇ ਇਹ ਘਿਰਾਓ ਕੀਤਾ ਜਾਵੇਗਾ। ਅਕਾਲੀ ਆਗੂ ਇਸ ਮੌਕੇ ਗ੍ਰਿਫਤਾਰੀਆਂ ਦੇਣ ਲਈ ਪੁਲਿਸ ਅੱਗੇ ਪੇਸ਼ ਹੋਣਗੇ।
ਸੁਖਬੀਰ ਬਾਦਲ ਨੇ ਸੀਐੱਮ ਨੂੰ ਕਹੀ ਇਹ ਗੱਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀ.ਐਮ ਚੰਨੀ ‘ਚ ਹਿੰਮਤ ਹੈ ਤਾਂ ਬਿਕਰਮ ਸਿੰਘ ਮਜੀਠੀਆ ਤੇ ਅਕਾਲੀ ਦਲ ‘ਤੇ ਕੇਸ ਦਰਜ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦਾ ਝੂਠਾ ਕੇਸ ਦਰਜ ਕਰਨ ਦੀ ਯੋਜਨਾ ਬਣਾਈ ਹੈ।