ਨਵੀਂ ਦਿੱਲੀ, 30 ਨਵੰਬਰ (ਦਲਜੀਤ ਸਿੰਘ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿਲ ਦੇ ਸੰਸਦ ‘ਚ ਪਾਸ ਹੋਣ ਦੇ ਬਾਵਜੂਦ ਕਿਸਾਨ ਅੰਦੋਲਨ ਜਾਰੀ ਰਹਿਣ ਦੀ ਸੰਭਾਵਨਾ ਹੈ। ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਵੱਧ ਸਮਰਥਨ ਮੁੱਲ ਦੀ ਮੰਗ ਜ਼ਿਆਦਾ ਪੁਰਾਣੀ ਹੈ। ਗੁਰਨਾਮ ਸਿੰਘ ਚੜ੍ਹਨੀ ਨੇ ਸਾਫ਼ ਕਰ ਦਿੱਤਾ ਕਿ ਜਿੰਨੀ ਦੇਰ ਕਿਸਾਨਾਂ ਦੀ ਸਾਰੀਆਂ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਜਾਰੀ ਰਹੇਗਾ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਤਿੰਨ ਮੰਗਾਂ ਨੂੰ ਅਜੇ ਸਵੀਕਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹੁਣ ਤਕ ਕਿਸਾਨਾਂ ਦੀਆਂ ਤਿੰਨ ਹੋਰ ਮੰਗਾਂ ‘ਤੇ ਗੱਲ ਨਹੀਂ ਕੀਤੀ ਹੈ। ਐਮਐਸਪੀ ਗਾਰੰਟੀ, ਕਿਸਾਨਾਂ ‘ਤੇ ਦਰਜ ਐਫਆਈਆਰ ਤੇ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲ ਜਾਂਦਾ ਉਦੋਂ ਤਕ ਸਾਡਾ ਅੰਦੋਲਨ ਜਾਰੀ ਰਹੇਗਾ। ਖੇਤੀ ਕਾਨੂੰਨ (Farm Laws) ਦੀ ਵਾਪਸੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਜਾਰੀ ਰਹੇਗਾ ਜਾਂ ਉਹ ਘਰ ਵਾਪਸੀ ਕਰਨਗੇ, ਇਸ ਦਾ ਅਜੇ ਫੈਸਲਾ ਨਹੀਂ ਹੋਇਆ ਹੈ। ਦੱਸ ਦਈਏ ਕਿ ਕਰੀਬ 10 ਦਿਨ ਪਹਿਲਾਂ ਪੀਐਮ ਮੋਦੀ ਨੇ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਐਲਾਨ ਕੀਤਾ ਸੀ।
ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਅਸੀਂ ਸੰਸਦ ਤੋਂ ਬਿੱਲ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤਕ ਉਡੀਕ ਕਰਾਂਗੇ। ਖੇਤੀ ਕਾਨੂੰਨ ਦੀ ਵਾਪਸੀ ਦੇ ਐਲਾਨ ਦੇ ਨਾਲ ਹੀ ਪੀਐਮ ਮੋਦੀ ਨੇ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਲਈ ਕਮੇਟੀ ਬਣਾਉਣ ਦੀ ਗੱਲ ਕਹੀ ਹੈ ਪਰ ਕਿਸਾਨ ਜਥੇਬੰਦੀਆਂ ਸਿਰਫ਼ ਇਸ ਐਲਾਨ ਨੂੰ ਮੰਨਣ ਲਈ ਤਿਆਰ ਨਹੀਂ ਹਨ। ਸੰਯੁਕਤ ਕਿਸਾਨ ਮੋਰਚਾ (SKM) ਦੀ ਇਕ ਅਹਿਮ ਮੀਟਿੰਗ ਬੁੱਧਵਾਰ ਯਾਨੀ 1 ਦਸੰਬਰ ਨੂੰ ਹੋਵੇਗੀ ਕਿ ਕੀ ਕਿਸਾਨ ਆਪਣਾ ਅੰਦੋਲਨ ਜਾਰੀ ਰੱਖਣਗੇ ਜਾਂ ਘਰ ਪਰਤਣ ਦਾ ਫੈਸਲਾ ਕਰਨਗੇ। ਹਾਲਾਂਕਿ, ਰਾਕੇਸ਼ ਟਿਕੈਤ ਵਰਗੇ ਵੱਡੇ ਕਿਸਾਨ ਨੇਤਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਗੁਰਨਾਮ ਸਿੰਘ ਨੇ ਸਾਫ਼ ਕੀਤਾ ਹੈ ਕਿ ਐਮਐਸਪੀ ਦੀ ਮੰਗ ਤਿੰਨ ਖੇਤੀ ਕਾਨੂੰਨਾਂ ਤੋਂ ਜ਼ਿਆਦਾ ਪੁਰਾਣੀ ਹੈ। ਕਿਸਾਨ ਨੇਤਾ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੜਾਈ 2020 ਸ਼ੁਰੂ ਹੋਈ। ਪਰ ਐਮਐਸਪੀ ਦੀ ਲੜਾਈ ਤਾਂ ਅਸੀਂ ਸਾਲੋਂ ਲੜਦੇ ਆ ਰਹੇ ਹਾਂ।