ਲੁਧਿਆਣਾ, 30 ਨਵੰਬਰ (ਦਲਜੀਤ ਸਿੰਘ)- ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਰਕਾਰ ਵਲੋਂ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਸਿੰਗਲ ਵਿੰਡੋ ਸਿਸਟਮ ਨੂੰ ਅਮਲੀ ਰੂਪ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਾਂਗਰਸ ਪੰਜਾਬ ਮਾਡਲ ‘ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਸਾਕਾਰਾਤਮਕ ਨਤੀਜੇ ਕੁਝ ਹੀ ਦਿਨਾਂ ਬਾਅਦ ਸਾਹਮਣੇ ਆਉਣ ਲੱਗ ਪੈਣਗੇ |
ਉਨ੍ਹਾਂ ਦੱਸਿਆ ਕਿ ਸਨਅਤਕਾਰਾਂ ਨੂੰ ਕਿਸੇ ਵੀ ਕੰਮ ਲਈ ਦਫ਼ਤਰਾਂ ਵਿਚ ਖੱਜਲ ਖੁਆਰ ਨਹੀਂ ਹੋਣਾ ਪਵੇਗਾ | ਸਿੰਧੂ ਅੱਜ ਇੱਥੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕਰਨ ਲਈ ਪੁੱਜੇ ਸਨ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ |