ਦਿੱਲੀ ‘ਚ 8 ਰੁਪਏ ਪ੍ਰਤੀ ਲੀਟਰ ਤਕ ਸਸਤਾ ਹੋਵੇਗਾ ਪੈਟਰੋਲ, ਅਰਵਿੰਦ ਕੇਜਰੀਵਾਲ ਸਰਕਾਰ ਨੇ ਘਟਾਇਆ VAT

kejri/nawanpunjab.com

ਨਵੀਂ ਦਿੱਲੀ, 1 ਦਸੰਬਰ (ਦਲਜੀਤ ਸਿੰਘ)- ਉੱਤਰੀ ਤੇ ਹਰਿਆਣਾ ਦੇ ਐਨਸੀਆਰ ਸ਼ਹਿਰਾਂ ਵਾਂਗ ਰਾਜਧਾਨੀ ਦਿੱਲੀ ਵਿਚ ਵੀ ਪੈਟਰੋਲ ਤੇ ਡੀਜ਼ਲ ਸਸਤਾ ਹੋਣ ਜਾ ਰਿਹਾ ਹੈ। ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁੱਧਵਾਰ ਸਵੇਰੇ ਕੈਬਨਿਟ ਦੀ ਬੈਠਕ ‘ਚ ਪੈਟਰੋਲ ਤੇ ਡੀਜ਼ਲ ‘ਤੇ ਵਸਤੂ ਅਤੇ ਸੇਵਾ ਟੈਕਸ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਦਿੱਲੀ ‘ਚ ਪੈਟਰੋਲ 8 ਰੁਪਏ ਪ੍ਰਤੀ ਲੀਟਰ ਤਕ ਸਸਤਾ ਹੋ ਸਕਦਾ ਹੈ। ਬੁੱਧਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 103.97 ਰੁਪਏ ਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਅਜਿਹੇ ‘ਚ ਵੈਟ ਘੱਟ ਹੋਣ ਤੋਂ ਬਾਅਦ ਦਿੱਲੀ ‘ਚ ਪੈਟਰੋਲ 95 ਰੁਪਏ ਪ੍ਰਤੀ ਲੀਟਰ ‘ਤੇ ਆ ਜਾਵੇਗਾ। ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਨੇ ਡਿਊਟੀ ‘ਚ ਕਟੌਤੀ ਦਾ ਐਲਾਨ ਕੀਤਾ ਸੀ।

ਇਸ ਤੋਂ ਬਾਅਦ ਹਰਿਆਣਾ, ਯੂਪੀ ਤੇ ਰਾਜਸਥਾਨ ਸਣੇ ਸਾਰੇ ਰਾਜਾਂ ਨੇ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਅਜੇ ਤਕ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਨਹੀਂ ਕੀਤੀ ਹੈ। ਧਿਆਨ ਯੋਗ ਹੈ ਕਿ ਦਿੱਲੀ ਪੈਟਰੋਲ-ਡੀਜ਼ਲ ਡੀਲਰਜ਼ ਐਸੋਸੀਏਸ਼ਨ ਨੇ ਵੀ ਪਿਛਲੇ ਮਹੀਨੇ ਅਰਵਿੰਦ ਕੇਜਰੀਵਾਲ ਤੋਂ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਮੰਗ ਕੀਤੀ ਸੀ। ਇਸ ਦੇ ਲਈ ਇਕ ਪੱਤਰ ਵੀ ਲਿਖਿਆ ਗਿਆ ਸੀ ਤੇ ਕਿਹਾ ਗਿਆ ਸੀ ਕਿ ਇਸ ਕਾਰਨ ਦਿੱਲੀ ਦੇ ਡੀਲਰਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਤੇ ਡੀਜ਼ਲ ‘ਤੇ ਵੈਟ ਘਟਾਉਣ ਦੇ ਸੰਕੇਤ ਦਿੱਤੇ ਸਨ।

Leave a Reply

Your email address will not be published. Required fields are marked *