ਜਲੰਧਰ ਵਿਖੇ ਕਾਂਸਟੇਬਲ ਦੀ ਭਰਤੀ ਲਈ ਆਏ ਮੁੰਡੇ-ਕੁੜੀਆਂ ਨੇ ਜਾਮ ਕੀਤਾ BSF ਚੌਂਕ

chaka jam/nawanpunjab.com

ਜਲੰਧਰ, 2 ਦਸੰਬਰ (ਦਲਜੀਤ ਸਿੰਘ)- ਜਲੰਧਰ ’ਚ ਅੱਜ ਕਾਂਸਟੇਬਲ ਦੀ ਭਰਤੀ ਲਈ ਆਏ ਮੁੰਡੇ-ਕੁੜੀਆਂ ਵੱਲੋਂ ਬੀ. ਐੱਸ. ਐੱਫ. ਚੌਂਕ ’ਚ ਹੰਗਾਮਾ ਕਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਖ਼ੂਬ ਨਾਅਰੇਬਾਜ਼ੀ ਕੀਤੀ ਗਈ ਅਤੇ ਆਵਾਜਾਈ ਨੂੰ ਵੀ ਜਾਮ ਕਰ ਦਿੱਤਾ। ਇਸ ਦੇ ਨਾਲ ਹੀ ਮੁੰਡੇ-ਕੁੜੀਆਂ ਦੀ ਰਾਹਗੀਰਾਂ ਦੇ ਨਾਲ ਬਹਿਸਬਾਜ਼ੀ ਵੀ ਹੋਈ। ਕਾਂਸਟੇਬਲ ਦੀ ਭਰਤੀ ਲਈ ਆਏ ਮੁੰਡੇ-ਕੁੜੀਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਥੇ ਸਿਫ਼ਾਰਿਸ਼ ਕਾਂਸਟੇਬਲ ਦੀ ਭਰਤੀ ਕੀਤੀ ਜਾ ਰਹੀ ਹੈ। ਅੱਜ ਜਲੰਧਰ ’ਚ ਪੁਲਸ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਵਿਦਿਆਰਥੀ ਆਪਣੀ ਪ੍ਰੀਖਿਆ ਦੇਣ ਪਹੁੰਚੇ ਪਰ ਅਚਾਨਕ ਹੀ ਉਨ੍ਹਾਂ ਨੇ ਬੀ. ਐੱਸ. ਐੱਫ. ਚੌਂਕ ਜਲੰਧਰ ਦੀ ਆਵਾਜਾਈ ਦੋਵੇਂ ਪਾਸਿਓਂ ਜਾਮ ਕਰ ਦਿੱਤੀ। ਇਸ ਮੌਕੇ ਆਯੁਸ਼ ਵਿਦਿਆਰਥੀ ਦੀ ਰਾਹਗੀਰਾਂ ਦੇ ਨਾਲ ਬਹਿਸਬਾਜ਼ੀ ਵੀ ਹੋਈ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ 10 ਦਿਨ ਤੋਂ ਇਸ ਗੱਲ ਦਾ ਸੰਘਰਸ਼ ਕਰ ਰਹੇ ਹਨ ਕਿ ਇਥੇ ਭਰਤੀ ’ਚ ਫਰਜ਼ੀਵਾੜਾ ਹੋਇਆ ਹੈ। ਅਜੀਬ ਕਿਸਮ ਦੇ ਨਾਮ ਦਰਜ ਕਰਕੇ ਉਨ੍ਹਾਂ ਨੂੰ ਭਰਤੀ ’ਚ ਸ਼ਾਮਲ ਕੀਤਾ ਗਿਆ ਹੈ। ਇਹੀ ਗੱਲ ਪੁੱਛਣ ਲਈ ਉਨ੍ਹਾਂ ਨੇ ਜਲੰਧਰ ਦੇ ਡੀ. ਸੀ. ਨੂੰ ਮੰਗ ਪੱਤਰ ਵੀ ਦਿੱਤਾ ਸੀ ਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਅੱਜ ਮਜਬੂਰਨ ਇਨ੍ਹਾਂ ਲੋਕਾਂ ਨੂੰ ਆਪਣਾ ਹੱਕ ਅਤੇ ਆਪਣੇ ਸਵਾਲਾਂ ਦੇ ਜਵਾਬ ਜਾਣਨ ਲਈ ਰੋਡ ’ਤੇ ਉਤਰਣ ਨੂੰ ਮਜਬੂਰ ਹੋਣਾ ਪਿਆ। ਇਸ ਦੌਰਾਨ ਸੜਕ ਨੂੰ ਜਾਮ ਕਰ ਦਿੱਤਾ ਗਿਆ। ਜਾਮ ਲੱਗਾ ਵੇਖ ਪੀ. ਏ. ਪੀ. ਚੌਂਕ ’ਤੇ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਉਣ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ।

Leave a Reply

Your email address will not be published. Required fields are marked *