ਲੁਧਿਆਣਾ, 21 ਜੂਨ (ਦਲਜੀਤ ਸਿੰਘ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ ਕੀਤਾ ਗਿਆ ।
ਨੌਜਵਾਨਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨੌਕਰੀ ਦੇਣ ਦਾ ਡਟ ਕੇ ਵਿਰੋਧ ਵੀ ਕੀਤਾ ਅਤੇ ਪੰਜਾਬ ਸਰਕਾਰ ਤੇ ਵਿਧਾਇਕ ਪਾਂਡੇ ਵਿਰੁੱਧ ਨਾਅਰੇਬਾਜ਼ੀ ਕੀਤੀ ।